ਲੁਧਿਆਣਾ: ਲੁੱਟ ਖੋਹ ਕਰਨ ਵਾਲੇ ਬਦਮਾਸ਼ ਪੁਲਿਸ ਨੇ ਕੀਤੇ ਕਾਬੂ - ਲੁਧਿਆਣਾ ਪੁਲੀਸ
🎬 Watch Now: Feature Video
ਲੁਧਿਆਣਾ: ਲੁਧਿਆਣਾ ਪੁਲਿਸ ਨੇ ਬੀਤੇ ਦਿਨ ਹੋਈ ਲੁੱਟ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਲੁੱਟ ਦੀ ਰਕਮ 2 ਲੱਖ 36 ਹਜ਼ਾਰ ਰੁਪਏ ਹੈ। ਡੀਸੀਪੀ ਅਸ਼ਵਨੀ ਕੁਮਾਰ ਨੇ ਦੱਸਿਆ ਹੈ ਕਿ, ਬਜ਼ੁਰਗ ਵਪਾਰੀ ਗੁਲਸ਼ਨ ਰਾਏ ਆਪਣੇ ਬੈਂਕ ਦੇ ਵਿੱਚ ਪੈਸੇ ਜਮ੍ਹਾਂ ਕਰਾਉਣ ਲਈ ਜਾ ਰਿਹਾ ਸੀ ਜਿਸ ਨੂੰ ਰਸਤੇ ਵਿੱਚ ਰੋਕ ਕੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਪੈਸੇ ਨਾਲ ਭਰਿਆ ਉਸ ਦਾ ਬੈਗ ਵੀ ਲੈ ਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਤਿੰਨੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਲੁੱਟ ਦੀ ਵਾਰਦਾਤ ਵਿੱਚ ਬੈਂਕ ਦਾ ਸੁਰੱਖਿਆ ਕਰਮਚਾਰੀ ਵੀ ਸ਼ਾਮਿਲ ਹੈ ਕਿਉਂਕਿ ਉਸ ਨੇ ਲੁਟੇਰਿਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਸੀ।