ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਅਫਵਾਹਾਂ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ - ਅਫਵਾਹਾਂ ਤੋਂ ਦੂਰ ਰਹਿਣ ਦੀ ਸਲਾਹ
🎬 Watch Now: Feature Video
ਲੁਧਿਆਣਾ: ਪੰਜਾਬ ਪੁਲਿਸ ਵੱਲੋਂ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਜਿਸ ਦੌਰਾਨ ਸਮੇਂ-ਸਮੇਂ ਉੱਤੇ ਲੋਕਾਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾਂਦੇ ਹਨ। ਇਸ ਦੇ ਨਾਲ ਹੀ ਲਗਾਤਾਰ ਸੋਸ਼ਲ ਮੀਡੀਆ ਉੱਤੇ ਅਫਵਾਹਾਂ ਵੀ ਫੈਲ ਰਹੀਆਂ ਹਨ। ਇਸ ਨੂੰ ਲੈ ਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਸਖ਼ਤ ਨੋਟਿਸ ਲੈਂਦਿਆਂ ਤਾੜਨਾ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨੂੰ ਅੱਗੇ ਨਾ ਫੈਲਾਇਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਫੈਲਾਉਣ ਦੇ ਮਾਮਲੇ ਵਿੱਚ ਉਨ੍ਹਾਂ ਨੇ 6 ਮਾਮਲੇ ਦਰਜ ਕੀਤੇ ਹਨ।