ਲੁਧਿਆਣਾ ਪੁਲੀਸ ਨੇ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਇੱਕ ਨਸ਼ਾ ਤਸਕਰ ਵੀ ਕਾਬੂ - Ludhiana police arrest a drug smuggler
🎬 Watch Now: Feature Video
ਬੀਤੇ ਕਈ ਦਿਨਾਂ ਤੋਂ ਲਗਾਤਾਰ ਲੁਧਿਆਣਾ ਦੇ ਵਿੱਚ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਸੁਲਝਾਉਂਦਿਆਂ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਤੋਂ 15 ਦੋ ਪਹੀਆ ਵਾਹਨ ਬਰਾਮਦ ਹੋਏ ਹਨ। ਇਹ ਦੋਵੇਂ ਮੁਲਜ਼ਮ ਨਸ਼ਾ ਕਰਨ ਦੇ ਆਦੀ ਸਨ ਤੇ ਜੋ ਵਿਅਕਤੀ ਇਨ੍ਹਾਂ ਨੂੰ ਹੈਰੋਇਨ ਸਪਲਾਈ ਕਰਦਾ ਸੀ, ਪੁਲਿਸ ਨੇ ਉਸ ਨੂੰ ਵੀ 30 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ।