ਲੁਧਿਆਣਾ ਪੁਲਿਸ ਨੇ ਅਗਵਾ ਕੀਤੇ ਬੱਚੇ ਨੂੰ ਕੀਤਾ ਬਰਾਮਦ - ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ
🎬 Watch Now: Feature Video
ਲੁਧਿਆਣਾ: ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਲੁਧਿਆਣਾ ਪੁਲਿਸ ਨੇ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਗਿਆ ਤੇ ਅਗਵਾਕਾਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਝੁੱਗੀ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦੇ ਬੱਚੇ ਨੂੰ ਕਾਰ ਸਵਾਰ ਮਹਿਲਾ ਨੇ ਆਪਣੇ ਸਾਥੀ ਨਾਲ ਮਿਲ ਕੇ ਅਗਵਾ ਕੀਤਾ ਸੀ। ਜਿਸ ਨੂੰ ਲੁਧਿਆਣਾ ਪੁਲਿਸ ਵੱਲੋਂ ਸਹੀ ਸਲਾਮਤ ਬਰਾਮਦ ਕਰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਅਗਵਾਕਾਰਾਂ ਵੱਲੋਂ ਕੱਪੜੇ ਵੰਡਣ ਬਹਾਨੇ ਇੱਕ ਬੱਚੇ ਨੂੰ ਅਗਵਾ ਕੀਤਾ ਗਿਆ ਸੀ। ਜਿਸ ਨੂੰ ਪੁਲਿਸ ਨੇ ਸਹੀ ਸਲਾਮਤ ਬਰਾਮਦ ਕਰ ਪਰਿਵਾਰ ਹਵਾਲੇ ਕਰ ਦਿੱਤਾ ਹੈ।