ਲੁਧਿਆਣਾ ਟ੍ਰੈਫਿਕ ਪੁਲਿਸ ਨੇ ਕੋਰੋਨਾ ਨਾਟਕ ਅਤੇ ਘੰਟੀਆਂ ਵਜਾ ਲੋਕਾਂ ਨੂੰ ਕੀਤਾ ਜਾਗਰੂਕ - Ludhiana
🎬 Watch Now: Feature Video
ਲੁਧਿਆਣਾ: ਟ੍ਰੈਫਿਕ ਪੁਲਿਸ ਨੇ ਭਾਰਤ ਨਗਰ ਚੌਕ ਵਿੱਚ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਅਜੀਬ ਢੰਗ ਨਾਲ ਕੋਰੋਨਾ ਨਾਟਕ ਅਤੇ ਘੰਟੀਆਂ ਵਜਾ ਕੇ ਜਾਗਰੂਕ ਕੀਤਾ। ਇਸ ਮੌਕੇ ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਨੂੰ ਦੇਖਦਿਆਂ ਪੁਲਿਸ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕੋਰੋਨਾ ਨਾਟਕ ਪੇਸ਼ ਕਰਕੇ ਲੋਕਾਂ ਨੂੰ ਕੋਰੋਨਾ ਹੈਲਮੇਟ ਪਹਿਨਾਏ ਗਏ ਤਾਂ ਜੋ ਉਹ ਇਸ ਲਾਗ ਨਾਲ ਹੋਣ ਵਾਲੇ ਖ਼ਤਰੇ ਤੋਂ ਜਾਣੂ ਹੋਣ। ਮੁਲਾਜਮਾਂ ਨੇ 2 ਪਹੀਆ ਵਾਹਨਾਂ ਦੇ ਪਿੱਛੇ ਬੈਠ ਕੇ ਲੋਕਾਂ ਨੂੰ ਸਮਝਾਇਆ ਕਿ ਕੋਰੋਨਾ ਵਾਇਰਸ ਕਿਸੇ ਨੂੰ ਪੁੱਛ ਕੇ ਨਹੀਂ ਆਉਂਦਾ। ਇਸ ਲਈ ਆਪਣੀ ਸੁਰੱਖਿਆ ਆਪਣੇ ਹੱਥ ਹੈ। ਗੁਰਦੇਵ ਸਿੰਘ ਨੇ ਕਿਹਾ ਕਿ ਜਦੋਂ ਤੱਕ ਲੋਕ ਹੈਲਮੇਟ, ਮਾਸਕ ਨਹੀਂ ਪਾਉਣਾ ਸ਼ੁਰੂ ਨਹੀਂ ਕਰਦੇ ਇਹ ਮੁਹਿੰਮ ਇਸੇ ਤਰ੍ਹਾਂ ਚਲਦੀ ਰਹੇਗੀ। ਇਸ ਤੋਂ ਬਾਅਦ ਵੀ ਜਿਹੜੇ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨਗੇ ਉਨ੍ਹਾਂ ਦੇ ਚਲਾਣ ਵੀ ਕੱਟੇ ਜਾਣਗੇ।