ਜਲੰਧਰ 'ਚ ਕਿਸਾਨਾਂ ਨੇ ਝੋਨੇ ਦੀ ਬਿਜਾਈ ਲਈ ਸੀਡਿੰਗ ਮਸ਼ੀਨ ਦੀ ਕੀਤੀ ਵਰਤੋਂ - paddy sowing
🎬 Watch Now: Feature Video
ਜਲੰਧਰ: ਪੰਜਾਬ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਚੁੱਕੀ ਹੈ ਪਰ ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਕਿਉਂਕਿ ਕੋਰੋਨਾ ਕਾਰਨ ਪ੍ਰਵਾਸੀ ਮਜ਼ਦੂਰ ਆਪਣੇ ਸੂਬਿਆਂ ਨੂੰ ਚੱਲ ਗਏ ਸਨ, ਜਿਸ ਤੋਂ ਬਾਅਦ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਕੁਝ ਕਿਸਾਨਾਂ ਨੇ ਇਸ ਲਈ ਸੀਡਿੰਗ ਮਸ਼ੀਨ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮਸ਼ੀਨ 'ਤੇ ਸਰਕਾਰ ਉਨ੍ਹਾਂ ਨੂੰ ਸਬਸਿਡੀ ਦੇ ਰਹੀ ਹੈ ਤੇ ਇਸ ਮਸ਼ੀਨ ਨਾਲ ਝੋਨਾ ਸਹੀ ਤੇ ਜ਼ਿਆਦਾ ਵਧੀਆ ਤਰੀਕੇ ਨਾਲ ਲੱਗ ਰਿਹਾ ਹੈ।