ਭੁੱਖੀ ਬੱਚੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਸ਼ਨ ਦੇਣ ਪਹੁੰਚੇ ਮਜੀਠੀਆ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਵਾਇਰਸ ਤੋਂ ਬਚਾਅ ਦੇ ਲਈ ਸਰਕਾਰ ਨੇ ਸੂਬੇ ਵਿੱਚ ਕਰਫਿਊ ਲਗਾਇਆ ਹੋਇਆ ਹੈ। ਇਸ ਦੌਰਾਨ ਕਈ ਲੋੜਵੰਦ ਪਰਿਵਾਰਾਂ ਨੂੰ ਖਾਣੇ ਦੀ ਭਾਰੀ ਦਿੱਕਤ ਆ ਰਹੀ ਹੈ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਮਜੀਠਾ ਹਲਕੇ ਵਿੱਚ ਉਸ ਵੇਲੇ ਸਾਹਮਣੇ ਆਇਆ ਸੀ ਜਦੋਂ ਇੱਕ ਬੱਚੀ ਦੇ ਭੁੱਖੇ ਹੋਣ ਦੀ ਵੀਡੀਓ ਵਾਇਰਲ ਹੋਈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਬੱਚੀ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰ ਨੂੰ ਰਾਸ਼ਨ ਦਿੱਤਾ ਗਿਆ। ਇਸੇ ਨਾਲ ਹੀ ਮਜੀਠੀਆ ਨੇ ਹਲਕੇ ਦੇ ਕਈ ਹੋਰ ਪਿੰਡਾਂ 'ਚ ਵੀ ਰਾਸ਼ਨ ਵੰਡਿਆ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਲੋੜਵੰਦ ਪਰਿਵਾਰਾਂ ਤੱਕ ਰਾਸ਼ਨ ਪਹੁੰਚਦਾ ਕੀਤਾ ਜਾਵੇ।