ਦਿਗਵਿਜੈ ਸਿੰਘ ਅਤੇ ਬਲਬੀਰ ਸਿੱਧੂ ਖ਼ਿਲਾਫ਼ ਮਜੀਠੀਆ ਨੇ ਦਰਜ ਕਰਵਾਈ ਸ਼ਿਕਾਇਤ - registered case against Digvijay Singh
🎬 Watch Now: Feature Video
ਚੰਡੀਗੜ੍ਹ: ਮੰਗਲਵਾਰ ਨੂੰ ਸੈਕਟਰ-3 ਸਥਿਤ ਪੁਲਿਸ ਥਾਣੇ ਦੇ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਦਿਗਵਿਜੈ ਸਿੰਘ ਅਤੇ ਬਲਬੀਰ ਸਿੱਧੂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਦਿਗਵਿਜੈ ਸਿੰਘ ਵੱਲੋਂ ਸ਼੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਨੂੰ ਲੈ ਕੇ ਕੀਤੇ ਗਏ ਟਵੀਟ ਅਤੇ ਬਲਬੀਰ ਸਿੰਘ ਸਿੱਧੂ ਵੱਲੋਂ ਸ਼ਰਧਾਲੂਆਂ ਦੇ ਖ਼ਿਲਾਫ਼ ਕੀਤੀ ਗਈ ਟਿੱਪਣੀ ਦੇ ਮਾਮਲੇ ਵਿੱਚ ਇਹ ਸ਼ਿਕਾਇਤ ਕੀਤੀ ਗਈ ਹੈ। ਮਜੀਠੀਆ ਨੇ ਕਿਹਾ ਕਿ ਦਿਗਵਿਜੈ ਸਿੰਘ ਨੇ ਟਵੀਟ ਕਰ ਨਾਂਦੇੜ ਸਥਿਤ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਪਰਤੇ ਸਿੱਖ ਸ਼ਰਧਾਲੂਆਂ ਦੀ ਤੁਲਨਾ ਤਬਲੀਗੀ ਜਮਾਤੀਆਂ ਨਾਲ ਕੀਤੀ ਹੈ।