ਮੀਂਹ ਕਾਰਨ ਅੰਮ੍ਰਿਤਸਰ ਚ ਵਾਪਰਿਆ ਵੱਡਾ ਹਾਦਸਾ, ਘਟਨਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ - ਪੀੜਤ ਪਰਿਵਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12524037-256-12524037-1626837212250.jpg)
ਸ਼ਹਿਰ ਦੇ ਕਿਲਾ ਭੰਗੀਆਂ ਇਲਾਕੇ ਵਿੱਚ ਮੀਂਹ ਦੇ ਕਾਰਨ ਇੱਕ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਹਾਲਾਂਕਿ ਇਸ ਹਾਦਸੇ ਦੇ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਜਿੰਨ੍ਹਾਂ ਨੇ ਮੁਸੀਬਤ ਵਿੱਚ ਫਸੇ ਪਰਿਵਾਰ ਦੇ ਚਾਰ ਮੈਂਬਰ ਬਾਹਰ ਕੱਢ ਲਿਆ। ਇਸ ਦੌਰਾਨ ਸਮਾਜ ਸੇਵੀ ਲੋਕਾਂ ਦੇ ਵੱਲੋਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੀ ਮਦਦ ਕੀਤੀ ਗਈ। ਇਦ ਹਾਦਸੇ ਦੌਰਾਨ ਪੀੜਤ ਪਰਿਵਾਰ ਤੇ ਆਲੇ ਦੁਆਲੇ ਰਹਿਣ ਵਾਲੇ ਲੋਕਾਂ ਦੇ ਵੱਲੋਂ ਫਾਇਰ ਬ੍ਰਿਗੇਡ ਦਾ ਧੰਨਵਾਦ ਵੀ ਕੀਤਾ ਗਿਆ। ਜਿਕਰਯੋਗ ਹੈ ਕਿ ਪਿਛਲੇ ਦਿਨ੍ਹਾਂ ਤੋਂ ਪੈ ਰਹੇ ਮੀਂਹ ਦੇ ਕਾਰਨ ਲੋਕਾਂ ਨੂੰ ਜਿੱਥੇ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਕਈ ਥਾਵਾਂ ‘ਤੇ ਲੋਕਾਂ ਕਈ ਜਾਨੀ ਮਾਲੀ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।