ਨਾਜਾਇਜ਼ ਉਸਾਰੀਆਂ ਨੂੰ ਲੈਕੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ - ਧੱਕਾ ਕੀਤਾ ਜਾ ਰਿਹਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11920368-446-11920368-1622123643956.jpg)
ਫਾਜ਼ਿਲਕਾ:ਨਾਜਾਇਜ਼ ਉਸਾਰੀਆਂ(Illegal constructions) ਨੂੰ ਲੈਕੇ ਨਗਰ ਨਿਗਮ(Municipal Corporation) ਦੇ ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ।ਨਗਰ ਨਿਗਮ ਨੇ ਸ਼ਹਿਰ ਚ ਕਾਰਵਾਈ ਕਰਦੇ ਹੋਏ ਦੁਕਾਨਾਦਾਰਾਂ ਵਲੋਂ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ ਹੈ।ਨਗਰ ਨਿਗਮ ਦੀ ਇਸ ਕਾਰਵਾਈ ਨੂੰ ਲੈਕੇ ਦੁਕਾਨਦਾਰਾਂ ਦੇ ਵਲੋਂ ਜੰਮਕੇ ਹੰਗਾਮਾ ਕੀਤਾ ਗਿਆ ਹੈ।ਦੁਕਾਨਦਾਰਾਂ ਦਾ ਕਹਿਣੈ ਕਿ ਨਿਗਮ ਦੇ ਵਲੋਂ ਗਰੀਬਾਂ ਦੁਕਾਨਦਾਰਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਪਰ ਅਮੀਰਾਂ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ।ਦੁਕਾਨਦਾਰਾਂ ਦੇ ਵਲੋਂ ਇਸ ਮਾਮਲੇ ਚ ਕਾਰਵਾਈ ਦੀ ਮੰਗ ਕੀਤੀ ਗਈ ਹੈ।ਓਧਰ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨੇ ਦੱਸਿਆ ਕਿ ਸ਼ਹਿਰ ਵਿਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਕੁਝ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਜਿਸ ਤਹਿਤ ਅੱਜ ਉਨ੍ਹਾਂ ਵੱਲੋਂ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਹਟਾਉਣ ਦਾ ਅਭਿਆਨ ਸ਼ੁਰੂ ਕੀਤਾ ਹੈ ਜੋ ਕਿ ਲਗਾਤਾਰ ਜਾਰੀ ਰਹੇਗਾ।