ਜ਼ਹਿਰੀਲੀ ਚੀਜ਼ ਖਾ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ - jalandhar news
🎬 Watch Now: Feature Video
ਜਲੰਧਰ: ਰਾਮਾ ਮੰਡੀ ਥਾਣੇ ਦੇ ਅਧੀਨ ਪੈਂਦੇ ਰਣਜੀਤ ਨਗਰ ਵਿੱਚ ਇੱਕ 40 ਸਾਲ ਦੇ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਵਿਅਕਤੀ ਰਣਜੀਤ ਨਗਰ ਇਲਾਕੇ ਵਿੱਚ ਇੱਕ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਐਸਐਚਓ ਸੁਲੱਖਣ ਸਿੰਘ ਮੁਤਾਬਕ ਅਸ਼ਵਨੀ ਕੁਮਾਰ ਕੋਲੋਂ ਇੱਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿੱਚ ਉਸ ਨੇ ਕਿਹਾ ਹੈ ਕਿ ਉਸ ਦੀ ਪਤਨੀ ਜੋ ਪਿਛਲੇ ਢਾਈ ਸਾਲਾਂ ਤੋਂ ਉਸ ਤੋਂ ਅਲੱਗ ਰਹਿਣ ਲੱਗ ਗਈ ਸੀ ਅਤੇ ਉਸ ਨੇ ਉਸ ਨੂੰ ਮਿਲਣਾ ਬੰਦ ਕਰ ਦਿੱਤਾ ਸੀ। ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਅਸ਼ਵਨੀ ਕੁਮਾਰ ਦੀ ਪਤਨੀ ਦਾ ਭਰਾ ਅਤੇ ਉਸ ਦੀ ਮਾਂ ਉਸ ਨੂੰ ਅਸ਼ਵਨੀ ਕੁਮਾਰ ਨਾਲ ਨਹੀਂ ਮਿਲਣ ਦਿੰਦੇ ਸੀ, ਜਿਸ ਦੇ ਚੱਲਦੇ ਉਸ ਨੇ ਆਤਮ ਹੱਤਿਆ ਕਰ ਲਈ।