'ਮਹਿਲਾ ਕਾਂਗਰਸੀ ਆਗੂ ਦੇ ਇਸ਼ਾਰੇ ’ਤੇ ਨਹੀਂ ਕੀਤੀ ਜਾ ਰਹੀ ਕੋਈ ਕਾਰਵਾਈ' - ਨਹੀਂ ਕੀਤੀ ਜਾ ਰਹੀ ਕੋਈ ਕਾਰਵਾਈ
🎬 Watch Now: Feature Video
ਐੱਸਐੱਸਪੀ ਦਫਤਰ ਸਾਹਮਣੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਇਕ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਤੁਰੰਤ ਨੂੰ ਹਸਪਤਾਲ ਭਰਤੀ ਕਰਵਾਇਆ ਜਿੱਥੇ ਉਸਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਮਾਮਲੇ ਸਬੰਧੀ ਪੀੜਤ ਨੇ ਦੱਸਿਆ ਕਿ ਉਸਦੇ ਘਰ ਚ ਚੋਰੀ ਹੋਈ ਸੀ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਜਿਨ੍ਹਾਂ ’ਤੇ ਉਨ੍ਹਾਂ ਨੂੰ ਸ਼ੱਕ ਸੀ ਉਨ੍ਹਾਂ ਖਿਲਾਫ ਮਾਮਲਾ ਵੀ ਦਰਜ ਕਰਵਾਇਆ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਨਾਲ ਹੀ ਪੀੜਤ ਨੇ ਦੱਸਿਆ ਕਿ ਮਹਿਲਾ ਕਾਂਗਰਸੀ ਆਗੂ ਦੇ ਕਹਿਣ ’ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਫਿਲਹਾਲ ਕਾਂਗਰਸੀ ਆਗੂ ਨੇ ਆਪਣੇ ’ਤੇ ਲੱਗੇ ਸਾਰੇ ਇਲਜ਼ਾਮਾ ਨੂੰ ਝੂਠਾ ਦੱਸਿਆ। ਦੂਜੇ ਪਾਸੇ ਪੁਲਿਸ ਵੱਲੋਂ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।