ਮੰਡੀ ਗੋਬਿੰਦਗੜ੍ਹ ਨੂੰ ਬਣਾਇਆ ਜਾਵੇਗਾ ਮਾਡਲ ਸ਼ਹਿਰ: ਕਾਕਾ ਰਣਦੀਪ - ਮਾਡਲ ਸ਼ਹਿਰ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਅਤੇ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੀ ਔਰਤਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆਏ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਉਹ ਮੰਡੀ ਗੋਬਿੰਦਗੜ੍ਹ ਦੇ ਬਾਹਰੀ ਖੇਤਰਾਂ ਨੂੰ ਵਿਕਾਸ ਮਾਡਲ ਬਣਾਕੇ ਪੇਸ਼ ਕਰਨਗੇ, ਜਿੱਥੇ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਅਮੀਰ ਲੋਕ ਇੱਥੇ ਆ ਕੇ ਰਹਿਣਗੇ। ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੇ ਵਿੱਚ ਨਵੇਂ ਪ੍ਰੋਜੈਕਟ ਸ਼ੁਰੂ ਕਰਕੇ ਸਹਿਰ ਦਾ ਸੁੰਦਰੀ ਕਰਨ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਵਧੀਆ ਵਾਤਾਵਰਣ ਮਿਲੇਗਾ।