ਮਨੀਸ਼ ਤਿਵਾੜੀ ਨੇ ਮੁਹਾਲੀ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੀ ਕੀਤੀ ਮੰਗ
🎬 Watch Now: Feature Video
ਅਨੰਦਪੁਰ ਤੋਂ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾੜੀ ਨੇ ਲੋਕ ਸਭਾ ਵਿੱਚ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਕਿਹਾ ਕਿ ਮੁਲਕ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ-ਏ-ਆਜ਼ਮ ਦਾ ਦਰਜਾ ਦਿੱਤਾ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਆਜ਼ਾਦੀ ਵੇਲੇ ਇਨ੍ਹਾਂ ਦੀ ਜੋ ਭੁਮਿਕਾ ਰਹੀ ਹੈ ਉਸ ਨੂੰ ਮੁੱਖ ਰੱਖਦਿਆਂ ਹੋਇਆਂ ਇਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ ਤੇ ਦੂਜਾ ਉਨ੍ਹਾਂ ਤਿੰਨਾਂ ਨੂੰ ਸ਼ਹੀਦ-ਏ-ਆਜ਼ਮ ਦਾ ਦਰਜਾ ਰਸਮੀ ਤੌਰ 'ਤੇ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਿਆ ਜਾਣਾ ਚਾਹੀਦਾ ਹੈ।
TAGGED:
Manish tiwari