ਜੇ ਦਿਗਵਿਜੈ ਆਪਣਾ ਬਿਆਨ ਵਾਪਸ ਨਹੀਂ ਲੈਂਦੇ ਤਾਂ ਉਨ੍ਹਾਂ ਦਾ ਮੂੰਹ ਕਾਲਾ ਕਰਕੇ ਛੱਡਾਂਗੇ: ਸਿਰਸਾ - ਮਨਜਿੰਦਰ ਸਿੰਘ ਸਿਰਸਾ
🎬 Watch Now: Feature Video
ਨਵੀਂ ਦਿੱਲੀ: ਨਾਂਦੇੜ ਤੋਂ ਪੰਜਾਬ ਪਰਤੇ ਸ਼ਰਧਾਲੂਆਂ ਵਿੱਚ ਲਗਾਤਾਰ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨੂੰ ਲੈ ਕੇ ਦੀ ਸਿਆਸਤ ਗਰਮਾ ਗਈ ਹੈ। ਇਸ ਕੜੀ ਵਿੱਚ ਸੀਨੀਅਰ ਕਾਂਗਰਸੀ ਨੇਤਾ ਦਿਗਵਿਜੈ ਸਿੰਘ ਨੇ ਸਿੱਖ ਕੌਮ ਦੀ ਤੁਲਨਾ ਤਬਲੀਗੀ ਜਮਾਤ ਨਾਲ ਕਰਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਦਿਗਵਿਜੈ ਸਿੰਘ ਦੇ ਬਿਆਨ ਬਾਰੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿਗਵਿਜੇ ਸਿੰਘ ਸਮੇਤ ਸਮੁੱਚੀ ਕਾਂਗਰਸ ਪਾਰਟੀ ਨੂੰ ਸਿੱਖਾਂ ਦਾ ਅਪਮਾਨ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਉਨ੍ਹਾਂ ਦਾ ਮੂੰਹ ਕਾਲਾ ਕਰਕੇ ਛੱਡਾਂਗੇ।