ਆਫਗਾਨਿਸਤਾਨ ‘ਚ ਫਸੇ ਭਾਰਤੀਆਂ ਨੂੰ ਲੈਕੇ ਮਨਜਿੰਦਰ ਸਿਰਸਾ ਨੇ ਦਿੱਤੀ ਵੱਡੀ ਜਾਣਕਾਰੀ - ਵੀਜ਼ਿਆਂ ਨੂੰ ਮਨਜ਼ੂਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12819033-806-12819033-1629369521387.jpg)
ਨਵੀਂ ਦਿੱਲੀ: ਅਫਗਾਨਿਸਤਾਨ (Afghanistan) ਦੇ ਵਿੱਚ ਤਾਲਿਬਾਨ (Taliban) ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਕਰਕੇ ਉੱਥੋਂ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਤਾਲਿਬਾਨ ਦੇ ਕਬਜ਼ੇ ਨੂੰ ਉੱਥੇ ਫਸੇ ਭਾਰਤੀ ਖਾਸ ਕਰਕੇ ਸਿੱਖ ਲੋਕਾਂ ਨੂੰ ਲੈਕੇ ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦੇ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸਿਰਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਫਸੇ ਭਾਰਤੀਆਂ ਨੂੰ ਲੈਕੇ ਪੀਐਓ ਦਫਤਰ ਦੇ ਵਿੱਚ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਸੇ ਭਾਰਤੀਆਂ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਕਿਉਂਕਿ ਜਿਹੜੇ ਵੀ ਭਾਰਤੀ ਉੱਥੇ ਫਸੇ ਹੋਏ ਹਨ ਉਨ੍ਹਾਂ ਦੇ ਵੀਜ਼ਿਆਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਸਿਰਸਾ ਨੇ ਦੱਸਿਆ ਕਿ ਜਿਹੜੇ ਲੋਕ ਉੱਥੇ ਫਸੇ ਹੋਏ ਹਨ ਉਨ੍ਹਾਂ ਨੂੰ ਲੈਕੇ ਉਨ੍ਹਾਂ ਵੱਲੋਂ ਗੁਰਦੁਆਰੇ ਵਿੱਚ ਮੌਜੂਦ ਉੱਥੋਂ ਦੇ ਲੋਕਾਂ ਨੂੰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।