ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ 'ਤੇ ਸਰਕਾਰ ਵਲੋਂ ਦਿੱਤਾ ਜਾਵੇਗਾ ਸਹਿਯੋਗ : ਸਿਰਸਾ - ਦੇਸ਼ ਦੇ ਗ੍ਰਹਿ ਮੰਤਰੀ
🎬 Watch Now: Feature Video
ਦਿੱਲੀ: ਬੀਜੇਪੀ ਆਗੂ ਮਨਜਿੰਦਰ ਸਿੰਘ ਸਿਰਸਾ (BJP leader Manjinder Singh Sirsa) ਨੇ ਸ੍ਰੀ ਅੰਮ੍ਰਿਤਸਰ ਵਿਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ (Disrespect of Sri Guru Granth Sahib Ji) ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹੋ ਰਹੀਆਂ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਾਜ਼ਿਸ਼ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੂੰ ਜਾਣੂ ਕਰਵਾਇਆ ਹੈ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਦਾ ਵੀ ਭਰੋਸਾ ਦਿੱਤਾ ਗਿਆ ਹੈ।