ਹਾਰ ਕੈਪਟਨ ਸੰਧੂ ਦੀ ਨਹੀਂ ਸਗੋਂ ਕੈਪਟਨ ਅਮਰਿੰਦਰ ਦੀ ਹੋਈ: ਮਨਪ੍ਰੀਤ ਇਯਾਲੀ - ਜ਼ਿਮਨੀ ਚੋਣਾਂ 2019
🎬 Watch Now: Feature Video
ਮੁੱਲਾਂਪੁਰ ਦਾਖ਼ਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਲਗਭਗ 14676 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਭਾਜਪਾ ਵਰਕਰਾਂ 'ਚ ਇਸ ਮੌਕੇ ਖੁਸ਼ੀ ਦੀ ਲਹਿਰ ਹੈ। ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਦੌਰਾਨ ਇਯਾਲੀ ਨੇ ਕਿਹਾ ਕਿ ਇਹ ਸੱਚ ਦੀ ਜਿੱਤ ਹੈ ਤੇ ਅਕਾਲੀ ਵਰਕਰਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਹਾਰ ਕੈਪਟਨ ਸੰਦੀਪ ਸੰਧੂ ਦੀ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਦੀ ਹੋਈ ਹੈ। ਇਯਾਲੀ ਨੇ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ ਅਤੇ ਗੁੰਡਾਗਰਦੀ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜੋ ਪਿੰਡਾਂ ਵਿੱਚ ਅਕਾਲੀ ਵਰਕਰਾਂ ਨੂੰ ਡਰਾਉਣ ਧਮਕਾਉਣ ਦਾ ਕੰਮ ਕੀਤਾ ਸੀ, ਉਸ ਦਾ ਜਵਾਬ ਲੋਕਾਂ ਨੇ ਉਨ੍ਹਾਂ ਨੂੰ ਦਿੱਤਾ ਹੈ। ਇਸ ਮੌਕੇ ਮਨਪ੍ਰੀਤ ਇਆਲੀ ਨੇ ਵਿਰੋਧੀਆਂ ਨੂੰ ਉਨ੍ਹਾਂ ਦੇ ਘਰ ਆ ਕੇ ਲੱਡੂਆਂ ਨਾਲ ਮੂੰਹ ਮਿੱਠਾ ਕਰਨ ਦਾ ਵੀ ਸੱਦਾ ਦਿੱਤਾ ਹੈ। ਮਨਪ੍ਰੀਤ ਨੇ ਕਿਹਾ ਕਿ ਉਨ੍ਹਾਂ ਲੋਕਾਂ ਨਾਲ ਕੋਈ ਵਾਅਦਾ ਨਹੀਂ ਕੀਤਾ ਸੀ ਪਰ ਉਹ ਢਾਈ ਸਾਲਾਂ ਵਿੱਚ ਹਲਕੇ ਦਾ ਜਿੰਨਾ ਵੀ ਵਿਕਾਸ ਹੋ ਸਕੇ ਉਹ ਜ਼ਰੂਰ ਕਰਵਾਉਣਗੇ।