ਚੋਣਾਂ ਵੇਲੇ ਦਿੱਤੇ ਆਪਣੇ ਬਿਆਨ ਤੋਂ ਪਲਟੇ ਮਨਪ੍ਰੀਤ ਬਾਦਲ - lok sabha election 2019
🎬 Watch Now: Feature Video
ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਦੀ ਹਾਰ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਉਸ ਬਿਆਨ ਦਾ ਖੰਡਨ ਕੀਤਾ ਹੈ, ਜੋ ਉਨ੍ਹਾਂ ਚੋਣਾਂ ਵੇਲੇ ਦਿੱਤਾ ਸੀ। ਮਨਪ੍ਰੀਤ ਨੇ ਚੋਣਾਂ ਵੇਲੇ ਕਿਹਾ ਸੀ "ਜੇਕਰ ਵੜਿੰਗ ਹਾਰ ਜਾਂਦਾ ਹੈ ਤਾਂ ਉਹ ਖੁਦਕੁਸ਼ੀ ਕਰ ਲੈਣਗੇ।" ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਬਿਆਨ ਉਨ੍ਹਾਂ ਵਰਕਰਾਂ ਵਿੱਚ ਜੋਸ਼ ਅਤੇ ਉਤਸ਼ਾਹ ਭਰਨ ਲਈ ਦਿੱਤਾ ਸੀ, ਇਸ ਦਾ ਕੋਈ ਹੋਰ ਮਤਲਬ ਨਾ ਕੱਢਿਆ ਜਾਵੇ।