ਕਿਉਂ ਬੋਲੇ ਮਨਪ੍ਰੀਤ ਬਾਦਲ ਕਿ ਸਾਰੇ ਪੰਜਾਬ ਨੂੰ ਅੱਗ ਲਾ ਦਿਓ? - ਵਿੱਤ ਮੰਤਰੀ ਮਨਪ੍ਰੀਤ ਬਾਦਲ
🎬 Watch Now: Feature Video
ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਅਪੀਲ ਕੀਤੀ ਗਈ ਸੀ ਜਿਸ 'ਤੇ ਕਿਸਾਨਾਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕਿਸੇ ਵੀ ਕਿਸਾਨ 'ਤੇ ਮੁਕੱਦਮਾ ਦਰਜ ਹੋਇਆ ਤਾਂ ਉਨ੍ਹਾਂ ਵੱਲੋਂ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਇਸ ਦਾ ਜਵਾਬ ਦਿੰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਇਹ ਅਪੀਲ ਕੀਤੀ ਗਈ ਸੀ ਤੇ ਜੇਕਰ ਫਿਰ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਇਹ ਪੰਜਾਬ ਦਾ ਦੂਸ਼ਿਤ ਵਾਤਾਵਰਣ ਉਨ੍ਹਾਂ ਨੂੰ ਹੀ ਮੁਬਾਰਕ ਹੋਵੇ। ਮਨਪ੍ਰੀਤ ਬਾਦਲ ਨੇ ਇਹ ਵੀ ਕਿਹਾ ਜੇ ਲੋਕਾਂ ਨੇ ਵਾਤਾਵਰਣ ਦਾ ਧਿਆਨ ਨਾ ਰੱਖਿਆ ਤਾਂ ਇਸ ਤਰ੍ਹਾਂ ਦੇਸ਼ ਖ਼ਤਮ ਹੋ ਜਾਵੇਗਾ।