ਮਾਨਸਾ ਬਾਰ ਐਸੋਸੀਏਸ਼ਨ ਨੇ 30 ਅਪ੍ਰੈਲ ਤੱਕ ਕੰਮ ਬੰਦ ਕਰਨ ਦਾ ਕੀਤਾ ਐਲਾਨ - ਬਾਰ ਐਸੋਸੀਏਸ਼ਨ ਮਾਨਸਾ
🎬 Watch Now: Feature Video
ਮਾਨਸਾ: ਕੋਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਮਾਨਸਾ ਬਾਰ ਐਸੋਸੀਏਸ਼ਨ ਵੱਲੋਂ 30 ਅਪਰੈਲ ਤੱਕ ਅਦਾਲਤ ਵਿੱਚ ਕੰਮ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਬਾਰ ਐਸੋਸੀਏਸ਼ਨ ਦੇ ਸੈਕਟਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਸ਼ ਭਰ ਦੇ ਵਿੱਚ ਕੋਰੋਨਾ ਦੇ ਮਾਮਲੇ ਵਧ ਰਹੇ ਹਨ ਤੇ ਜ਼ਿਆਦਾਤਰ ਕੋਰਟਾਂ ਦੇ ਵਿੱਚ ਭੀੜ ਰਹਿੰਦੀ ਹੈ। ਇਸ ਨੂੰ ਦੇਖਦੇ ਹੋਏ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਤੀਹ ਅਪਰੈਲ ਤੱਕ ਕੰਮ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਤਾਂ ਕਿ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕੇ।