ਭਾਰਤ ਬੰਦ ਦੇ ਸੱਦੇ 'ਤੇ ਮਾਨਸਾ ਦੇ ਕਿਸਾਨਾਂ ਨੇ ਸੜਕਾਂ ਨੂੰ ਕੀਤਾ ਜਾਮ - ਮੋਦੀ ਸਰਕਾਰ
🎬 Watch Now: Feature Video
ਮਾਨਸਾ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੇ ਸੱਦੇ ਤੇ ਅੱਜ ਮਾਨਸਾ ਵਿੱਚ ਬੰਦ ਦਾ ਸੱਦਾ ਪੂਰਨ ਸਫ਼ਲ ਦਿਖਾਈ ਦੇ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਰੋਡ ਜਾਮ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਲੋਕਾਂ ਵੱਲੋਂ ਵੀ ਪੂਰਨ ਸਹਿਯੋਗ ਮਿਲ ਰਿਹਾ ਹੈ ਕੋਈ ਵੀ ਟਰਾਂਸਪੋਰਟ ਨਹੀਂ ਚੱਲ ਰਹੀ ਦੁਕਾਨਾਂ ਬੰਦ ਹਨ ਅਤੇ ਲੋਕ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਕਿਸਾਨਾਂ ਦੇ ਸੰਘਰਸ਼ ਜਾਰੀ ਰਹਿਣਗੇ।