ਮਾਨਸਾ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ - punjab gov
🎬 Watch Now: Feature Video
ਮਾਨਸਾ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਲਗਾਤਾਰ ਦਿੱਲੀ ਬਾਰਡਰ ਉੱਪਰ ਸੰਘਰਸ਼ ਕਰ ਰਹੀਆਂ ਹਨ। ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਸਦਭਾਵਨਾ ਦਿਵਸ ਮਨਾਉਣ ਮੌਕੇ ਮਾਨਸਾ ਰੇਲਵੇ ਸਟੇਸ਼ਨ ਦੇ ਬਾਹਰ ਕਿਸਾਨ ਜਥੇਬੰਦੀਆਂ ਨੇ ਭੁੱਖ ਹੜਤਾਲ ਕੀਤੀ ਗਈ। ਇਸ ਮੌਕੇ ਜਿੱਥੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਉਥੇ ਹੀ ਉਨ੍ਹਾਂ ਕਿਹਾ ਮਹਾਤਮਾ ਗਾਂਧੀ ਤੇ ਸ਼ਹਾਦਤ ਨੂੰ ਦੇਖਦੇ ਹੋਏ ਅੱਜ ਸਦਭਾਵਨਾ ਦਿਵਸ ਵਜੋਂ ਮਨਾ ਰਹੇ ਹਾਂ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵਈਆਂ ਛੱਡ ਕੇ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕਰੇ।