ਨਾਜਾਇਜ਼ ਪਰਚੇ ਕਰਨ ਦੇ ਰੋਸ ਵਜੋਂ ਕਿਸਾਨਾਂ ਨੇ ਮਾਨਸਾ ’ਚ ਕੀਤਾ ਚੱਕਾ ਜਾਮ - ਕੇਂਦਰ ਸਰਕਾਰ ਦੇ ਖਿਲਾਫ਼ ਚੱਕਾ ਜਾਮ
🎬 Watch Now: Feature Video

ਮਾਨਸਾ: 26 ਜਨਵਰੀ ਦੇ ਦਿਨ ਕਿਸਾਨਾਂ ’ਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਅਤੇ ਲਾਪਤਾ ਕਿਸਾਨਾਂ ਦੀ ਭਾਲ ਤੇ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿਆਪੀ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ। ਅੱਜ ਮਾਨਸਾ ਵਿੱਚ ਵੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਚੱਕਾ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ, ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਕਿਸਾਨਾਂ ਦਾ ਅੰਦੋਲਨ ਦਿੱਲੀ ਵਿੱਚ ਲਗਾਤਾਰ ਜਾਰੀ ਰਹੇਗਾ।