ਭਾਰਤ ਬੰਦ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 5 ਥਾਵਾਂ 'ਤੇ ਲਾਇਆ ਧਰਨਾ - farmer protest in mansa
🎬 Watch Now: Feature Video
ਮਾਨਸਾ: ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜ਼ਿਲ੍ਹੇ 'ਚ ਪੰਜ ਥਾਵਾਂ 'ਤੇ ਧਰਨੇ ਲਾਏ। ਧਰਨੇ 'ਚ ਬੱਚੇ, ਨੌਜਵਾਨ, ਔਰਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਜ਼ਿਲ੍ਹੇ 'ਚ ਸਾਰੀਆਂ ਦੁਕਾਨਾਂ ਵੀ ਬੰਦ ਦਿਖੀਆਂ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਕਿਸਾਨ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਦਾ ਰਵੱਈਆ ਨਿੰਦਣਯੋਗ ਹੀ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤਕ ਉਹ ਚੁੱਪ ਨਹੀਂ ਬੈਠਣਗੇ