ਮਾਨਸਾ ਪੁਲਿਸ ਨੇ 11 ਚੋਰ ਕੀਤੇ ਕਾਬੂ, ਕਈ ਹਥਿਆਰ ਹੋਏ ਬਰਾਮਦ - Mansa police arrested 11 thieves
🎬 Watch Now: Feature Video
ਮਾਨਸਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 11 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਬਾਰਾਂ ਬੋਰ ਰਾਈਫਲ, ਇੱਕ ਪਿਸਟਲ, ਜਿੰਦਾ ਕਾਰਤੂਸ ਤੇ ਹੋਰ ਮਾਰੂ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ 2 ਦਿਨ ਦੀ ਰਿਮਾਂਡ ਲੈ ਕੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ। ਐਸਐਸਪੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਿਸ ਵੱਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਇੱਕ ਗੱਡੀ ਸਮੇਤ ਬਾਰਾਂ ਬੋਰ ਰਾਈਫਲ ਪਿਸਟਲ, ਜਿੰਦਾ ਕਾਰਤੂਸ ਅਤੇ ਹੋਰ ਵੀ ਕਈ ਮਾਰੂ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਿਟੀ 2 ਦੀ ਪੁਲਿਸ ਵੱਲੋਂ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਹ ਚੋਰ ਰਾਤ ਦੇ ਹਨ੍ਹੇਰੇ ਦਾ ਫ਼ਾਇਦਾ ਚੱਕ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।