ਮਾਨਸਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਦੋ ਗਿਰੋਹ ਦੇ 9 ਮੈਂਬਰਾਂ ਨੂੰ ਕੀਤਾ ਕਾਬੂ - ਲੁੱਟਾਂ ਖੋਹਾਂ ਦੀਆਂ ਵਾਰਦਾਤਾਂ
🎬 Watch Now: Feature Video
ਮਾਨਸਾ: ਪੁਲਿਸ ਦੁਆਰਾ ਸ਼ਹਿਰ ’ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ 9 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਿੰਨ ਕਾਰਾਂ, 11 ਮੋਟਰਸਾਈਕਲ, 12 ਮੋਬਾਈਲ ਫੋਨ ਅਤੇ ਮਾਰੂ ਹਥਿਆਰ ਬਰਾਮਦ ਕੀਤੇ ਹਨ, ਜਦੋਂ ਕਿ ਲੁਟੇਰਾ ਗਿਰੋਹ ਦੇ ਤਿੰਨ ਮੈਂਬਰ ਅਜੇ ਵੀ ਫ਼ਰਾਰ ਹਨ। ਇਸ ਮੌਕੇ ਐਸਐਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਲੁੱਟਾਂ ਦੀਆਂ ਵਾਰਦਾਤਾਂ ਵਿੱਚ ਸ਼ਾਮਲ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਿਰੋਹ ਦੇ ਮੈਬਰਾਂ ਵਿੱਚੋਂ 4 ਵਿਅਕਤੀਆਂ ’ਤੇ ਪਹਿਲਾਂ ਵੀ ਲੁੱਟ ਖੋਹ ਦੇ ਕੇਸ ਦਰਜ ਹਨ।