ਮਾਨਸਾ ਵਿਸ਼ਵਕਰਮਾ ਮੰਦਿਰ ਕਮੇਟੀ ਨੇ ਮਨਾਇਆ ਵਿਸ਼ਵਕਰਮਾ ਦਿਵਸ - ਕਿਰਤ ਦਾ ਦੇਵਤਾ
🎬 Watch Now: Feature Video
ਮਾਨਸਾ: ਵਿਸ਼ਵਕਰਮਾ ਭਵਨ ਵਿੱਚ ਵੱਡੀ ਗਿਣਤੀ 'ਚ ਕਿਰਤੀ ਲੋਕਾਂ ਨੇ ਆਪਣੇ ਕੰਮਕਾਜ ਛੱਡ ਕੇ ਤਿਉਹਾਰ ਮਨਾਇਆ। ਇਸ ਮੌਕੇ ਸੰਗਤ ਲਈ ਲੰਗਰ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ ਅਤੇ ਦੁਨੀਆਂ ਭਰ ਦੇ ਭਾਈਚਰੇ ਨੂੰ ਇਕੱਠੇ ਰਹਿਣ ਦੀ ਕੀਤੀ ਅਪੀਲ ਗਈ। ਵਿਸ਼ਵਕਰਮਾ ਭਗਵਾਨ ਨੇ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਦਿੱਤੀ ਸੀ। ਉਨ੍ਹਾਂ ਨੂੰ 'ਕਿਰਤ ਦਾ ਦੇਵਤਾ' ਕਿਹਾ ਜਾਂਦਾ ਹੈ। ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ। ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ।