2022 ਦੀਆਂ ਚੋਣਾਂ ਨੂੰ ‘ਆਪ‘ ਦੀਆਂ ਸਿਆਸੀ ਸਰਗਰਮੀਆਂ ਤੇਜ਼ - ਸਿਰਪਾਓ ਪਾ ਕੇ ਸਨਮਾਨਿਤ
🎬 Watch Now: Feature Video
ਸੂਬੇ ਦੀਆਂ ਆਉਣ ਵਾਲੀਆਂ ਵਿਧਾਨ ਚੋਣਾਂ ਨੂੰ ਲੈਕੇ ਸਿਆਸੀ ਸਰਗਰਮੀਆਂ ਵਧ ਚੁੱਕੀਆਂ ਹਨ। ਅੰਮ੍ਰਿਤਸਰ ਦੇ ਵਿੱਚ ਆਪ ਆਗੂ ਕੁੰਵਰ ਵਿਜੈ ਪ੍ਰਤਾਪ ਦੇ ਵੱਲੋਂ ਪਾਰਟੀ ਦੀ ਮਜ਼ਬੂਤੀ ਦੇ ਲਈ ਅਜਨਾਲਾ ਦੇ ਵਿੱਚ ਵਰਕਰਾਂ ਦੇ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਚਰਚਾ ਕੀਤੀ ਗਈ। ਇਸ ਮੌਕੇ ਆਪ ਆਗੂਆਂ ਤੇ ਵਰਕਰਾਂ ਦੇ ਵੱਲੋਂ ਕੁੰਵਰ ਵਿਜੈ ਪ੍ਰਤਾਪ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਦੇ ਵਿੱਚ ਲੋਕ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਦੇ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਕੁੰਵਰ ਵਿਜੈ ਪ੍ਰਤਾਪ ਮੀਡੀਆ ਤੋਂ ਦੂਰੀ ਬਣਾਉਂਦੇ ਹੀ ਦਿਖਾਈ ਦਿੱਤੇ। ਉਨ੍ਹਾਂ ਨੇ ਮੀਡੀਆ ਦੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਕਿਨਾਰਾ ਹੀ ਕੀਤਾ।