ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਕਰਵਾਈ ਮੈਰਾਥਨ - ਬਾਬਾ ਬੰਦਾ ਸਿੰਘ ਬਹਾਦਰ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰ ਕਾਲਜ (Baba Banda Singh Bahadur College of Engineering) ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਫਤਿਹ ਮੈਰਾਥਨ (Marathon) ਕਰਵਾਈ ਗਈ। ਇਹ ਦੌੜ ਦੁਫੇੜਾ ਮੌੜ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ 5 ਕਿਲੋਮੀਟਰ ਦੀ ਕਰਵਾਈ ਗਈ। ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਵੱਲੋਂ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਸ ਦੌੜ ਵਿੱਚ ਵੱਡੀ ਵਿਦਿਆਰਥੀਆਂ (Students) ਵਲੋਂ ਹਿੱਸਿਆ ਲਿਆ ਗਿਆ। ਮੈਰਾਥਨ (Marathon) ਦੌੜ ’ਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ (Certificate) ਦਿੱਤੇ ਅਤੇ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲਿਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ (Certificate) ਦੇ ਕੇ ਸਨਮਾਨਿਤ ਕੀਤਾ।