ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ ’ਚ ਮਨਾਇਆ ਗਿਆ ਸ਼ਹੀਦੀ ਦਿਹਾੜਾ - ਮਾਨਸਾ
🎬 Watch Now: Feature Video
ਮਾਨਸਾ: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਗੁਰੂ ਤੇਗ ਬਹਾਦਰ ਵੈਲਫੇਅਰ ਕਮੇਟੀ' ਦੁਆਰਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਸਮਾਗਮ ਮੌਕੇ ਪਾਠ ਦੇ ਭੋਗ ਪੈਣ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ 26 ਤਰੀਕ ਨੂੰ ਸਮਾਗਮ ਦੀ ਸ਼ੁਰੁਆਤ ਮੌਕੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਪਾਠ ਰੱਖਿਆ ਗਿਆ ਸੀ ਤੇ ਅੱਜ 28 ਤਰੀਕ ਨੂੰ ਭੋਗ ਪੈਣ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਉਨ੍ਹਾਂ ਦੱਸਿਆ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਸਦਕਾ ਹਰ ਸਾਲ ਇਸ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਕਰਾਏ ਜਾਂਦੇ ਹਨ।