13 ਅਪ੍ਰੈਲ ਨੂੰ ਮਨਾਇਆ ਜਾਵੇਗਾ 13 ਸਿੰਘਾਂ ਦਾ ਸ਼ਹੀਦੀ ਦਿਵਸ - 13 ਅਪ੍ਰੈਲ ਵਿਸਾਖੀ
🎬 Watch Now: Feature Video
ਅੰਮ੍ਰਿਤਸਰ: 13 ਅਪ੍ਰੈਲ 1978 ਵਿਸਾਖੀ ਵਾਲੇ ਦਿਨ ਸ਼ਹੀਦ ਹੋਏ 13 ਸਿੱਖ ਨੌਜਵਾਨਾਂ ਨੂੰ ਯਾਦ ਕਰਦੇ ਹੋਏ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਇੱਕ ਵਿਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਸਬੰਧੀ ਸਿੱਖ ਜਥੇਬੰਦੀਆਂ ਅਤੇ ਹਵਾਰਾ ਗਰੁੱਪ ਦੀ ਮੀਟਿੰਗ ਹੋਈ। ਇਸ ਮੌਕੇ ਸਿੱਖ ਆਗੂਆਂ ਨੇ ਕਿਹਾ ਕਿ ਮੀਟਿੰਗ ਵਿੱਚ ਫੈਸਲਾ ਦਿੱਤਾ ਗਿਆ ਕਿ ਇਹ ਜੋ ਮਾਰਚ ਹੈ 13 ਅਪ੍ਰੈਲ ਵਿਸਾਖੀ ਵਾਲੇ ਦਿਨ ਕੱਢਿਆ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਮਾਰਚ ਸ਼ਹੀਦਗੰਜ ਸਾਹਿਬ ਤੋਂ ਸ਼ੁਰੂ ਕਰਕੇ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਤੋਂ ਹੁੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਸੰਪੰਨ ਹੋਵੇਗਾ, ਜਿਥੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉੱਥੇ ਅਰਦਾਸ ਵੀ ਕੀਤੀ ਜਾਵੇਗੀ।