ਗੁਰਦੁਆਰਾ ਬੇਰ ਸਾਹਿਬ 'ਚ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ - martyrdom day of the young princes
🎬 Watch Now: Feature Video
ਕਪੂਰਥਲਾ: ਕਸਬਾ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਕੌਰ ਅਤੇ ਹੋਰ ਸਿੰਘਾਂ ਦਾ ਸ਼ਹੀਦੀ ਦਿਹਾੜਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਇੱਥੇ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰ ਜੱਥਿਆਂ ਨੇ ਗੁਰਬਾਣੀ ਕੀਰਤਨ ਦਾ ਸਰਵਣ ਕਰਵਾਇਆ।