ਜਲੰਧਰ ਦੇ ਬੱਸ ਸਟੈਂਡ ਵਿਖੇ ਕਾਂਗਰਸੀ ਮਹਿਲਾ ਆਗੂਆਂ ਨੇ ਵੰਡੇ ਮਾਸਕ
🎬 Watch Now: Feature Video
ਜਲੰਧਰ: ਜ਼ਿਲ੍ਹੇ ’ਚ ਸਾਬਕਾ ਪ੍ਰਧਾਨਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਬੱਸ ਸਟੈਂਡ ਵਿਖੇ ਮਹਿਲਾ ਕਾਂਗਰਸ ਕਮੇਟੀ ਵੱਲੋਂ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਅਭਿਆਨ ਸ਼ੁਰੂ ਕੀਤਾ ਗਿਆ। ਇਸ ਅਭਿਆਨ ਨੂੰ ਮਹਿਲਾ ਕਾਂਗਰਸੀ ਆਗੂ ਡਾ. ਜਸਲੀਨ ਕੌਰ ਸੇਠੀ ਦੀ ਅਗਵਾਈ ਚ ਸ਼ੁਰੂ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਦੇ ਲਈ ਇਸ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸਦੇ ਚੱਲਦੇ ਲੋਕਾਂ ਨੂੰ ਪੰਜ ਹਜ਼ਾਰ ਦੇ ਕਰੀਬ ਮਾਸਕ ਵੰਡੇ ਗਏ ਹਨ। ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਖੁਦ ਨੂੰ ਅਤੇ ਬਾਕੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾ ਸਕਣ।