ਕੋਰੋਨਾ ਵਿਰੁੱਧ ਜਾਗਰੂਕਤਾ ਲਈ ਪੁਲਿਸ ਨੇ ਵੰਡੇ ਮਾਸਕ - ਕੋਰੋਨਾ ਵਿਰੁੱਧ ਜਾਗਰੂਕਤਾ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਦੀ ਦੂਜੀ ਲਹਿਰ ਦੇ ਖ਼ਦਸ਼ੇ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਪੁਲਿਸ ਨੇ ਮੋਰਚਾ ਸੰਭਾਲਦੇ ਹੋਏ ਮਾਸਕ ਵੰਡ ਕੇ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਮਾਸਕ ਵੰਡਣ ਦੌਰਾਨ ਮੌਕੇ 'ਤੇ ਹਾਜ਼ਰ ਪੁਲਿਸ ਅਧਿਕਾਰੀ ਏਐਸਆਈ ਮਨਜੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਮਾਸਕ ਵੰਡ ਕੇ ਕੋਰੋਨਾ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬਿਨਾਂ ਮਾਸਕ ਤੋਂ ਘਰੋਂ ਨਾ ਨਿਕਲਣ। ਉਨ੍ਹਾਂ ਕਿਹਾ ਕਿ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਹੀ ਲੋਕ ਮਾਸਕ ਪਾ ਕੇ ਨਹੀਂ ਨਿਕਲਗੇ ਤਾਂ ਪੁਲਿਸ ਆਗਾਮੀ ਦਿਨਾਂ ਵਿੱਚ ਚਲਾਨ ਕਟੇਗੀ ਅਤੇ ਨਾਲ ਹੀ ਜੁਰਮਾਨੇ ਕੀਤੇ ਜਾਣਗੇ।