ਕਰੋਨਾ ਦੇ ਵਧਦੇ ਪ੍ਰਕੋਪ ਦੇ ਚਲਦੇ ਸਮਾਜਸੇਵੀ ਸੰਸਥਾ ਨੇ ਵੰਡੇ ਮਾਸਕ - ਸਿਹਤ ਵਿਭਾਗ ਦੀਆਂ ਹਦਾਇਤਾਂ
🎬 Watch Now: Feature Video
ਫਰੀਦਕੋਟ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨਾਲ ਸੂਬੇ ਅਤੇ ਦੇਸ਼ ਦੀ ਸਥਿਤੀ ਫਿਰ ਤੋਂ ਗੰਭੀਰ ਬਣਦੀ ਜਾ ਰਹੀ ਹੈ। ਇਸ ਦੇ ਚੱਲਦਿਆਂ ਫਰੀਦਕੋਟ 'ਚ ਸਮਾਜ ਸੇਵੀ ਸੰਸਥਾ ਵਲੋਂ ਬਿਨ੍ਹਾਂ ਮਾਸਕ ਪਾਏ ਘੁੰਮਣ ਵਾਲੇ ਲੋਕਾਂ ਨੂੰ ਮਾਸਕ ਵੰਡੇ ਗਏ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਦੀ ਦੂਜੀ ਲਹਿਰ ਬਹੁਤ ਖ਼ਤਰਨਾਕ ਹੈ, ਜਿਸ ਕਾਰਨ ਖਾਸ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਅਪੀਲ ਵੀ ਕੀਤੀ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।