ਚੰਡੀਗੜ੍ਹ 'ਚ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਮਾਸਕ ਪਾਉਣਾ ਹੋਇਆ ਲਾਜ਼ਮੀ - ਕੋਰੋਨਾ ਵਾਇਰਸ
🎬 Watch Now: Feature Video
ਚੰਡੀਗੜ੍ਹ : ਸੂਬੇ 'ਚ ਕੋਰੋਨਾ ਵਾਇਰਸ ਦੇ ਸੰਕਟ ਨੂੰ ਵੇਖਦਿਆਂ ਪੈਟਰੋਲ ਪੰਪ ਮਾਲਕਾਂ ਵੱਲੋਂ ਨਵਾਂ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਪੈਟਰੋਲ ਪੰਪ 'ਤੇ ਪੈਟਰੋਲ ਜਾਂ ਡੀਜ਼ਲ ਖਰੀਦਣ ਵਾਲੇ ਲੋਕਾਂ ਲਈ ਮਾਸਕ ਪਾਉਣਾ ਤੇ ਸੋਸ਼ਲ ਡਿਸਟੈਂਸ ਨੂੰ ਕਾਇਮ ਰੱਖਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਮਾਸਕ ਨਾ ਪਾ ਕੇ ਆਉਣ ਵਾਲੇ ਲੋਕਾਂ ਨੂੰ ਪੈਟਰੋਲ ਤੇ ਡੀਜ਼ਲ ਨਹੀਂ ਦਿੱਤਾ ਜਾਵੇਗਾ। ਇਸ ਦੌਰਾਨ ਪੈਟਰੋਲ ਪੰਪਾਂ ਦੀ ਸਾਫ- ਸਫਾਈ ਤੇ ਸੈਨੇਟਾਈਜ਼ ਰੱਖੇ ਜਾਣ ਉੱਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪੈਟਰੋਲ ਪੰਪ ਉੱਤੇ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਸੋਸ਼ਲ ਡਿਸਟੈਂਸ ਨੂੰ ਵੀ ਕਾਇਮ ਰੱਖਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।