ਸਤਿਗੁਰੂ ਸਾਨੂੰ ਸ਼ਰੀਰਕ ਤੇ ਮਾਨਸਿਕ ਬੰਧਨਾਂ ਤੋਂ ਮੁਕਤ ਕਰਨ: ਜਥੇਦਾਰ ਰਣਜੀਤ ਸਿੰਘ ਗੌਹਰ - ਪਟਨਾ ਸਾਹਿਬ ਦੇ ਜਥੇਦਾਰ
🎬 Watch Now: Feature Video
ਅੰਮ੍ਰਿਤਸਰ: ਦਿਵਾਲੀ ਅਤੇ ਬੰਦੀ ਛੋੜ ਦਿਹਾੜੇ ਮੌਕੇ ਪਟਨਾ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ ਗੌਹਰ ਨੇ ਸਮੂਹ ਸੰਗਤਾਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਜਥੇਦਾਰ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸਤਿਗੁਰੂ ਹਰਗੋਬਿੰਦ ਸਾਹਿਬ ਵੱਲੋਂ ਜਹਾਂਗੀਰ ਦੇ ਗਵਾਲੀਅਰ ਵਿੱਚੋਂ 52 ਰਾਜਿਆਂ ਨੂੰ ਛੁਡਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਅੰਮ੍ਰਿਤਸਰ ਦੇ ਨਾਲ ਨਾਲ ਸਮੂਹ ਸਿੱਖ ਜਗਤ ਵੱਲੋਂ ਪਿਆਰ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ।