ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਕਿਸਾਨ ਜਥੇਬੰਦੀਆਂ ਨਾਲ ਦਿੱਲੀ ਜਾਣ ਦੀ ਤਿਆਰੀ ਦਾ ਕੀਤਾ ਐਲਾਨ
🎬 Watch Now: Feature Video
ਮਾਨਸਾ: ਪਿਛਲੇ 40 ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨਾਂ, ਬਿਜਲੀ ਬਿੱਲ 2020 ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਮਜ਼ਦੂਰ ਲਾਲ ਝੰਡੇ ਲੈ ਕੇ ਸ਼ਾਮਲ ਹੋਏ। ਆਗੂਆਂ ਨੇ ਕਿਹਾ ਕਿ 2022 ਵਿੱਚ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਨਾਅਰੇ ਮਾਰਨ ਵਾਲੀ ਮੋਦੀ ਸਰਕਾਰ ਨੇ ਕਿਸਾਨ ਨੂੰ ਬੇ-ਜ਼ਮੀਨ ਕਰਨ ਦਾ ਕਾਨੂੰਨ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਸਿਰਫ਼ ਖੇਤੀ ਪ੍ਰਭਾਵਿਤ ਨਹੀਂ ਹੋਵੇਗੀ ਇਸ ਦਾ ਅਸਰ ਹਰ ਖਿੱਤੇ ਉੱਤੇ ਵੀ ਪਵੇਗਾ। ਉਨ੍ਹਾਂ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਅਤੇ ਇਸ ਸਮੇਂ ਐਲਾਨ ਕੀਤਾ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਵਰਕਰ ਅਤੇ ਆਗੂ ਮਜ਼ਦੂਰਾਂ ਸਮੇਤ 26-27 ਨਵੰਬਰ ਨੂੰ ਕਿਸਾਨਾਂ ਨਾਲ ਦਿੱਲੀ ਜਾਣਗੇ।