ਲੋਕਾਂ ਨੇ ਅਕਾਲੀ ਦਲ ਨੂੰ ਨਕਾਰਿਆ: ਫ਼ਤਿਹਜੰਗ ਸਿੰਘ ਬਾਜਵਾ
🎬 Watch Now: Feature Video
ਗੁਰਦਾਸਪੁਰ:14 ਫਰਵਰੀ ਨੂੰ ਪੰਜਾਬ ਭਰ 'ਚ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰ ਲੋਕਾਂ ਤੱਕ ਪਹੁੰਚ ਰਹੇ ਹਨ। ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਗੁਰਦਾਸਪੁਰ ਵਿਖੇ ਹਲਕਾ ਕਾਦੀਆਂ ਦੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਫ਼ਤਿਹਜੰਗ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲ਼ ਕਰਦਿਆਂ ਹਲਕੇ 'ਚ ਵਿਕਾਸ ਕਾਰਜ ਪੂਰੇ ਨਾ ਹੋਣ ਦੇ ਚਲਦੇ ਲੋਕਾਂ ਵੱਲੋਂ ਅਕਾਲੀ ਦਲ ਨੂੰ ਨਕਾਰੇ ਜਾਣ ਦੀ ਗੱਲ ਆਖੀ। ਉਨ੍ਹਾਂ ਹਲਕੇ ਦੇ 15 ਵਾਰਡਾਂ 'ਚ ਵਿਕਾਸ ਦੇ ਮੁੱਦੇ 'ਤੇ ਚੋਣਾਂ ਲੜਨ ਦੀ ਗੱਲ ਆਖੀ। ਉਨ੍ਹਾਂ ਜਨਤਾ ਦਾ ਸਮਰਥਨ ਮਿਲਣ ਤੇ ਭਾਰੀ ਬਹੁਮਤ ਹਾਸਲ ਕਰ ਕਾਦੀਆਂ ਤੋਂ ਕਾਂਗਰਸੀ ਉਮੀਦਵਾਰਾਂ ਦੀ ਵੱਡੀ ਜਿੱਤ ਦਾ ਦਾਅਵਾ ਕੀਤਾ।