ਮੈਡੀਕਲ ਸਟਾਫ਼ ਵੱਲੋਂ ਪੇ-ਕਮਿਸ਼ਨ ਨੂੰ ਲੈ ਕੇ ਹੜਤਾਲ ਜਾਰੀ - ਡਾ ਸੰਦੀਪ ਸਿੰਘ
🎬 Watch Now: Feature Video
ਰਾਏਕੋਟ: ਸਰਕਾਰੀ ਹਸਪਤਾਲ ਰਾਏਕੋਟ ਵਿੱਚ ਪੰਜਾਬ ਰਾਜ ਪੀ.ਸੀ.ਐਮ.ਐਸ ਐਸੋਸੀਏਸ਼ਨ, ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ, ਪੰਜਾਬ ਰਾਜ ਐਮਐਲਟੀ ਐਸੋਸੀਏਸ਼ਨ, ਪੰਜਾਬ ਰਾਜ ਸਟਾਫ਼ ਨਰਸ ਐਸੋਸੀਏਸ਼ਨ ਵੱਲੋਂ ਸਾਂਝੇ ਤੌਰ 'ਤੇ ਸੂਬਾ ਪੱਧਰੀ ਉਲੀਕੇ ਪ੍ਰੋਗਰਾਮ ਤਹਿਤ ਪੇ-ਕਮਿਸ਼ਨ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕੀਤੀਆਂ ਸਿਫ਼ਾਰਸ਼ਾਂ ਦੇ ਵਿਰੋਧ ਵਿੱਚ 2 ਰੋਜ਼ਾ ਹੜਤਾਲ ਕੀਤੀ ਗਈ। ਜਿਸ ਦੇ ਪਹਿਲੇ ਦਿਨ ਸਮੂਹ ਹਸਪਤਾਲ ਸਟਾਫ਼ ਵੱਲੋਂ ਪੰਜਾਬ ਸਰਕਾਰ ਅਤੇ ਪੇ ਕਮਿਸ਼ਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਾ. ਸੰਦੀਪ ਸਿੰਘ ਅਤੇ ਸੀਨੀਅਰ ਫਾਰਮੇਸੀ ਅਫ਼ਸਰ ਜਸਵਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜੇ ਇਨ੍ਹਾਂ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।