ਮੈਡੀਕਲ ਸਟੋਰ ਦੇ ਮਾਲਕ ਦਾ ਭੇਦਭਰੇ ਹਾਲਾਤਾਂ 'ਚ ਹੋਇਆ ਕਤਲ, ਮਿਲੀ ਲਾਸ਼ - murdered in mysterious circumstances
🎬 Watch Now: Feature Video
ਹੁਸ਼ਿਆਰਪੁਰ: ਹੁਸ਼ਿਆਰਪੁਰ ਫਗਵਾੜਾ ਮਾਰਗ ਤੇ ਪੈਂਦੇ ਪਿੰਡ ਅੱਤੋਵਾਲ ਨਜ਼ਦੀਕ ਅੱਡੇ 'ਚ ਸਥਿਤ ਮਹੇ ਮੈਡੀਕਲ ਸਟੋਰ ਦੇ ਮਾਲਕ ਦਾ ਭੇਦਭਰੇ ਹਾਲਾਤਾਂ 'ਚ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਤਰਸੇਮ ਮਹੇ ਹੁਸ਼ਿਆਰਪੁਰ ਦੇ ਮੁਹੱਲਾ ਰਵਿਦਾਸ ਨਗਰ ਦਾ ਰਹਿਣ ਵਾਲਾ ਸੀ ਤੇ ਪਿਛਲੇ ਤੀਹ ਸਾਲਾਂ ਦੇ ਵਧੇਰੇ ਸਮੇਂ ਤੋਂ ਅੱਤੋਵਾਲ 'ਚ ਮੈਡੀਕਲ ਸਟੋਰ ਕਰ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ ਦਿੰਦਿਆਂ ਐੱਸ ਪੀ ਮਨਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਕਤਲ ਦੇ ਕਾਰਨਾਂ ਸਬੰਧੀ ਕੋਈ ਵੀ ਜਾਣਕਾਰੀ ਹਾਸਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।
Last Updated : Mar 12, 2021, 2:37 PM IST