ਦੁਕਾਨਾਂ ਖੋਲ੍ਹਣ ਨੂੰ ਲੈ ਕੇ ਕਿਸਾਨ ਆਗੂਆਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ
🎬 Watch Now: Feature Video
ਫਿਰੋਜ਼ਪੁਰ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਆਗੂਆਂ ਵਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਕੋਰੋਨਾ ਨੂੰ ਲੈਕੇ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦਾ ਕਹਿਣਾ ਕਿ ਲੌਕ ਡਾਊਨ ਕਾਰਨ ਦੁਕਾਨਦਾਰ ਪਹਿਲਾਂ ਹੀ ਮੰਦੀ ਦਾ ਸਾਹਮਣਾ ਕਰ ਰਹੇ ਹਨ ਅਤੇ ਮੁੜ ਸਰਕਾਰ ਦੀਆਂ ਪਾਬੰਦੀਆਂ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।