'ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਨਾਲ ਲੱਗ ਰਿਹਾ ਵੇਰਕਾ ਪਲਾਂਟ' - ਵੇਰਕਾ ਪਲਾਂਟ
🎬 Watch Now: Feature Video
ਸ੍ਰੀ ਫਤਹਿਗੜ੍ਹ ਸਾਹਿਬ: ਬੱਸੀ ਪਠਾਣਾਂ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਦੀ ਪਤਨੀ ਅਤੇ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਦੀ ਅਗਵਾਈ ਚ ਮੀਟਿੰਗ ਹੋਈ। ਇਸ ਦੌਰਾਨ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੀਟਿੰਗ ਦੌਰਾਨ ਬਸੀ ਪਠਾਣਾ ਵਿਖੇ ਚਲ ਰਹੇ ਵਿਕਾਸ ਕਾਰਜਾਂ ਪ੍ਰਤੀ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਬਸੀ ਪਠਾਣਾਂ ਦਾ ਵਿਕਾਸ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਸੁਚੱਜੇ ਢੰਗ ਨਾਲ ਕਰਵਾਇਆ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੱਸੀ ਪਠਾਣਾਂ ਵਿਖੇ ਵੇਰਕਾ ਪਲਾਂਟ ਲੱਗ ਰਿਹਾ ਉਸ ਨਾਲ ਜਿੱਥੇ ਕਿ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਠੇਕੇਦਾਰ ਵੱਲੋਂ ਸ੍ਰੀ ਨਾਮਦੇਵ ਰੋਡ ਨੂੰ ਬਣਾਉਣ ਵਿਚ ਘਟੀਆ ਮਟੀਰੀਅਲ ਦੀ ਵਰਤੋਂ ਕੀਤੀ ਜਾ ਰਹੀ ਸੀ ਜਿਸ ਨੂੰ ਮੁੜ ਤੋਂ ਬਣਾਇਆ ਜਾਵੇਗਾ।