ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਮਾਨਸਾ ਰੇਲਵੇ ਸਟੇਸ਼ਨ ਤੋਂ ਕਿਸਾਨ ਦਿੱਲੀ ਲਈ ਹੋਏ ਰਵਾਨਾ
🎬 Watch Now: Feature Video
ਮਾਨਸਾ: ਕਿਸਾਨ ਜਥੇਬੰਦੀਆਂ ਦੀ ਸਰਕਾਰ ਨਾਲ ਬੇਸਿੱਟਾ ਬੈਠਕ ਰਹਿਣ ਤੋਂ ਬਾਅਦ ਹੁਣ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਰੋਹ ਵਧਦਾ ਜਾ ਰਿਹਾ। ਇਸਨੂੰ ਲੈ ਕੇ ਮਾਨਸਾ ਰੇਲਵੇ ਸਟੇਸ਼ਨ ਤੋਂ ਕਿਸਾਨ ਜਥੇਬੰਦੀਆਂ ਦੇ ਮੈਂਬਰ ਦਿੱਲੀ ਨੂੰ ਰਵਾਨਾ ਹੋਏ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਧੰਨਾ ਮੱਲ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕਿਸਾਨੀ ਅੰਦੋਲਨ 'ਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦਾ ਡਰਾਮਾ ਕਰ ਰਹੀ ਹੈ ਤੇ ਦੂਜੇ ਪਾਸੇ ਖੇਤੀ ਕਾਨੂੰਨਾਂ ਦੇ ਫ਼ਾਇਦੇ ਗਿਣਵਾ ਰਹੀ ਹੈ। ਇਹ ਖੇਤੀ ਕਾਨੂੰਨ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣੇ ਚਾਹੀਦੇ।