ਭਾਈ ਜੈਤਾ ਜੀ ਦੀ ਯਾਦ 'ਚ ਸਥਾਪਿਤ ਕੀਤੀ ਜਾ ਰਹੀ ਯਾਦਗਾਰ - ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: 'ਰੰਗਰੇਟੇ ਗੁਰੂ ਦੇ ਬੇਟੇ' ਭਾਈ ਜੈਤਾ ਜੀ ਦੀ ਯਾਦਗਾਰ ਬਣਾਈ ਜਾ ਰਹੀ ਹੈ, ਜਿਸਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਇਸ ਸਬੰਧੀ ਐੱਸ.ਡੀ.ਐੱਮ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਲੱਗਭਗ 10 ਕਰੋੜ ਰੁਪਏ ਦੀ ਲਾਗਤ ਨਾਲ 5 ਏਕੜ 'ਚ ਭਾਈ ਜੈਤਾ ਜੀ ਦੀ ਯਾਦਗਾਰ ਬਣਾਈ ਜਾ ਰਹੀ ਹੈ। ਜਿਸ 'ਚ 32 ਟਨ ਦੇ ਕਰੀਬ ਭਾਰ ਵਾਲਾ ਖੰਡਾ ਸਾਹਿਬ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਸਮਾਗਮ ਦੇ ਮੱਦੇਨਜ਼ਰ ਯਾਦਗਾਰ ਬਣਾਈ ਜਾ ਰਹੀ ਹੈ, ਜੋ ਛੇ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ।