ਮੌਸਮ ਵਿਭਾਗ ਦੀ ਭਵਿੱਖਬਾਣੀ: 4 ਜੁਲਾਈ ਤੋਂ ਪੰਜਾਬ 'ਚ ਪਵੇਗਾ ਮੀਂਹ
🎬 Watch Now: Feature Video
ਲੁਧਿਆਣਾ: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮੌਨਸੂਨ ਨੇ ਉੱਤਰੀ ਭਾਰਤ 'ਚ ਦਸਤਕ ਦੇ ਦਿੱਤੀ ਹੈ। ਪਿਛਲੇ ਦਿਨੀਂ ਮਹਿਜ਼ ਕੁੱਝ ਹੀ ਇਲਾਕਿਆਂ 'ਚ ਮੀਂਹ ਪੈਣ ਕਾਰਨ ਗਰਮੀ ਤੋਂ ਲੋਕ ਬੇਹਦ ਪਰੇਸ਼ਾਨ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਮੁੱਖੀ ਡਾ. ਪ੍ਰਭਜੋਤ ਕੌਰ ਨੇ ਆਗਮੀ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ। ਮੌਸਮ ਮਾਹਿਰਾਂ ਮੁਤਾਬਕ ਪੰਜਾਬ 'ਚ 4 ਜੁਲਾਈ ਤੋਂ ਮੀਂਹ ਪਵੇਗਾ। ਇਸ ਦੌਰਾਨ ਮੌਨਸੂਨ ਪੂਰੀ ਤਰ੍ਹਾਂ ਐਕਟਿਵ ਹੋ ਜਾਵੇਗਾ ਤੇ ਤੇਜ਼ ਮੀਂਹ ਪੈਣ ਦੇ ਆਸਾਰ ਹਨ। ਉਨ੍ਹਾਂ ਦੱਸਿਆ ਕਿ ਤੇਜ਼ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਛੁਟਕਾਰਾ ਮਿਲੇਗਾ ਤੇ ਇਹ ਕਿਸਾਨਾਂ ਦੀ ਝੋਨੇ ਦੀ ਫਸਲ ਲਈ ਵੀ ਲਾਹੇਵੰਦ ਹੋਵੇਗਾ।