ਮਨਰੇਗਾ ਮੁਲਾਜ਼ਮਾਂ ਨੇ ਸਾੜੀ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ - ਪੰਜਾਬ ਸਰਕਾਰ

🎬 Watch Now: Feature Video

thumbnail

By

Published : Jul 17, 2021, 10:33 AM IST

ਫਾਜ਼ਿਲਕਾ: ਪਿਛਲੇ ਇੱਕ ਹਫਤੇ ਤੋਂ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਬਾਈਕਾਟ ਕਰਕੇ ਹੜਤਾਲ ‘ਤੇ ਚੱਲ ਰਹੇ ਜ਼ਿਲ੍ਹੇ ਦੇ ਮਨਰੇਗਾ ਮੁਲਾਜ਼ਮਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨ ਤੋਂ ਬਾਅਦ ਵਿੱਚ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਡਿਪਟੀ ਕਮਿਸ਼ਨਰ ਫਾਜ਼ਿਲਕਾ ਦਫ਼ਤਰ ਅੱਗੇ ਫੂਕੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿਛਲੇ ਬਾਰਾਂ ਤੇਰਾਂ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਲੈਕੇ ਕੱਚੀਆਂ ਅਸਾਮੀਆਂ ‘ਤੇ ਡਿਊਟੀ ਕਰ ਰਹੇ ਮਨਰੇਗਾ ਮੁਲਾਜ਼ਮਾਂ ਨੂੰ ਸਰਕਾਰ ਨੇ ਬਿਲਕੁਲ ਅਣਗੌਲਿਆਂ ਕਰ ਕੇ ਰੱਖਿਆ ਹੋਇਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.