ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
🎬 Watch Now: Feature Video
ਰੂਪਨਗਰ: ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ 'ਚ ਮਨਰੇਗਾ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹੇ 'ਚ ਕੰਮ ਕਰ ਰਹੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਮਨਰੇਗਾ ਮੁਲਾਜ਼ਮ ਪਿਛਲੇ ਲਗਭਗ 10-12 ਸਾਲਾਂ ਤੋਂ ਪੇਂਡੂ ਅਤੇ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਸਰਕਾਰ ਨੇ ਉਨ੍ਹਾਂ ਨੂੰ ਠੇਕੇ 'ਤੇ ਰੱਖਿਆ ਹੋਇਆ ਹੈ, ਤੇ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਸਾਰੇ ਮੁਲਾਜ਼ਮਾਂ ਨੂੰ ਪੱਕੇ ਤੌਰ 'ਤੇ ਨੌਕਰੀ ਦੇਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਤਾਂ ਉਹ ਇਸ ਸੰਘਰਸ਼ ਨੂੰ ਹੋਰ ਵੀ ਅੱਗੇ ਲੈ ਕੇ ਜਾਣਗੇ।