ਕਰਫਿਊ ਕਾਰਨ ਅਰਥਵਿਵਸਥਾ ਦੀ ਮਾਰ ਝੇਲ ਰਹੇ ਮੱਧਮ ਵਰਗ ਦੇ ਲੋਕ - COVID 19
🎬 Watch Now: Feature Video
ਪਟਿਆਲਾ : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ 'ਚ ਹੁਣ ਤੱਕ 1120 ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਕੋਰੋਨਾ ਵਾਇਰਸ ਕਾਰਨ ਲਗਾਤਾਰ ਕਰਫਿਊ ਦੇ ਚਲਦੇ ਸਾਰੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਪਏ ਹਨ। ਅਜਿਹੇ 'ਚ ਮੱਧਮ ਵਰਗ ਦੇ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਦਿੱਤੀ ਜਾ ਰਹੀ ਹੈ। ਇਸ ਬਾਰੇ ਲੋਕਾਂ ਨੇ ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਤਾਲਾਬੰਦੀ ਤੇ ਕਰਫਿਊ ਕਾਰਨ ਸਭ ਤੋਂ ਜਿਆਦਾ ਮੱਧ ਵਰਗੀ ਲੋਕ ਪ੍ਰਭਾਵਤ ਹੋਏ ਹਨ।
Last Updated : May 4, 2020, 7:40 PM IST